ਚੰਡੀਗੜ੍ਹ, 23 ਸਤੰਬਰ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸੋਮਵਾਰ ਨੂੰ ਹਰਿਆਣਾ ਵਿੱਚ ਆਪਣੇ ਪਹਿਲਾਂ ਤੋਂ ਤੈਅ ਚੋਣ ਪ੍ਰੋਗਰਾਮਾਂ ਵਿੱਚ ਹਿੱਸਾ ਨਹੀਂ ਲੈ ਸਕਣਗੇ ਕਿਉਂਕਿ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਖੜਗੇ ਨੇ ਅੱਜ ਅੰਬਾਲਾ ਸ਼ਹਿਰ ਅਤੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਵਿੱਚ ਦੋ ਚੋਣ ਰੈਲੀਆਂ ਨੂੰ ਸੰਬੋਧਨ ਕਰਨਾ ਸੀ। ਪਾਰਟੀ ਦੇ ਇੱਕ ਆਗੂ ਨੇ ਕਿਹਾ, ‘‘ਕਾਂਗਰਸ ਪ੍ਰਧਾਨ ਅੱਜ ਯਾਤਰਾ ਕਰਨ ਵਿੱਚ ਅਸਮਰੱਥ ਹਨ ਕਿਉਂਕਿ ਉਨ੍ਹਾਂ ਨੂੰ ਆਰਾਮ ਦੀ ਸਲਾਹ ਦਿੱਤੀ ਗਈ ਹੈ। ਹਰਿਆਣਾ ਵਿੱਚ ਦੋਵਾਂ ਰੈਲੀਆਂ ਨੂੰ (ਜਿਨ੍ਹਾਂ ਨੂੰ ਖੜਗੇ ਨੇ ਸੰਬੋਧਨ ਕਰਨਾ ਸੀ) ਨੂੰ ਸੂਬਾਈ ਆਗੂ ਸੰਬੋਧਨ ਕਰਨਗੇ।’’ ਹਰਿਆਣਾ ਦੀ 90 ਮੈਂਬਰੀ ਵਿਧਾਨ ਸਭਾ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। -ਪੀਟੀਆਈ