ਪੱਤਰ ਪ੍ਰੇਰਕ
ਏਲਨਾਬਾਦ, 4 ਨਵੰਬਰ
ਇੱਕ ਪਿੰਡ ਵਿੱਚੋਂ ਇੱਕ ਨੌਜਵਾਨ ਇੱਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਗਿਆ ਹੈ। ਇਸ ਸਬੰਧੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੇ ਪਿਤਾ ਨੇ ਦੋਸ਼ ਲਗਾਇਆ ਕਿ ਉਸਦੀ 16 ਸਾਲਾਂ ਲੜਕੀ ਜਦੋਂ ਵੀ ਸਕੂਲ ਜਾਂਦੀ ਸੀ ਤਾਂ ਇੱਕ ਲੜਕਾ ਉਸਦਾ ਪਿੱਛਾ ਕਰਦਾ ਸੀ ਜਿਸਨੂੰ ਕਈ ਵਾਰ ਅਜਿਹਾ ਕਰਨ ਤੋਂ ਰੋਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਜਦੋਂ ਸਾਰਾ ਪਰਿਵਾਰ ਘਰ ਵਿੱਚ ਸੁੱਤਾ ਪਿਆ ਸੀ ਤਾਂ ਲੜਕੀ ਘਰ ਵਿੱਚੋਂ ਲਾਪਤਾ ਹੋ ਗਈ। ਜਦੋਂ ਪੜਤਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਕਤ ਲੜਕਾ ਹੀ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਲੈ ਗਿਆ ਹੈ। ਲੜਕੀ ਦੇ ਪਿਤਾ ਨੇ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਲੜਕੀ ਦਾ ਸੁਰਾਗ ਲਾਇਆ ਜਾਵੇ। ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।