ਪੱਤਰ ਪ੍ਰੇਰਕ
ਭੁੱਚੋ ਮੰਡੀ, 23 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕਿਸਾਨਾਂ ਨੂੰ ਡੀਏਪੀ ਖਾਦ ਨਾਲ ਦਿੱਤੀ ਜਾ ਰਹੀ ਨੈਨੋ ਖਾਦ ਦੇ ਵਿਰੋਧ ਵਿੱਚ ਅੱਜ ਪਿੰਡ ਚੱਕ ਫ਼ਤਿਹ ਸਿੰਘ ਵਾਲਾ ’ਚ ਰੋਸ ਵਿਖਾਵਾ ਕੀਤਾ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਾਕ ਆਗੂ ਜਗਜੀਤ ਸਿੰਘ, ਆਗੂ ਸਿਮਰਜੀਤ ਸਿੰਘ ਅਤੇ ਅਜਮੇਰ ਸਿੰਘ ਨੇ ਕਿਹਾ ਕਿ ਕਣਕ ਦੀ ਬਿਜਾਈ ਲਈ ਚਾਹੀਦੀ ਡੀਏਪੀ ਖਾਦ ਦੇ ਨਾਲ ਨੈਨੋ ਯੂਰੀਆ, ਜਿੰਕ ਅਤੇ ਹੋਰ ਬੇਲੋੜੀਆਂ ਚੀਜ਼ਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਇਕੱਲੀ ਡੀਏਪੀ ਖਾਦ ਮੁਹੱਈਆ ਕਰਵਾਈ ਜਾਵੇ।