ਮੁਕੇਸ਼ ਕੁਮਾਰ
ਚੰਡੀਗੜ੍ਹ, 24 ਸਤੰਬਰ
ਚੰਡੀਗੜ੍ਹ ਨਗਰ ਨਿਗਮ ਨੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਥਿਰਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਜਨਤਕ ਥਾਵਾਂ ’ਤੇ ਰੀਸਾਈਕਲ ਕੀਤੇ ਪਲਾਸਟਿਕ ਤੋਂ ਬਣੇ ‘ਬੈਂਚ ਆਫ਼ ਡ੍ਰੀਮਜ਼’ ਸਥਾਪਤ ਕਰਨ ਲਈ ਤਿਆਰ ਹੈ। ਨਿਗਮ ਦੇ ਜੁਆਇੰਟ ਕਮਿਸ਼ਨਰ ਗੁਰਿੰਦਰ ਸਿੰਘ ਸੋਢੀ ਇੱਥੇ ਨਿਗਮ ਦਫ਼ਤਰ ਦੇ ਮੁੱਖ ਭਵਨ ਵਿੱਚ ਬੈਂਚ ਸਥਾਪਿਤ ਕਰ ਕੇ ਇਸ ਦੀ ਸ਼ੁਰੂਆਤ ਕੀਤੀ। ਨਿਗਮ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਇਸ ਯਤਨ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੈਂਚ, ਰੀਡਿਊਸ, ਰੀਯੂਜ਼, ਰੀਸਾਈਕਲ (ਆਰਆਰਆਰ) ਦੇ ਸਿਧਾਂਤਾਂ ਦੀ ਪਾਲਣਾ ਕਰਦੇ ਹੋਏ ਵਰਤੇ ਪਲਾਸਟਿਕ ਤੋਂ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੰਜ ਬੈਂਚ ਜਲਦੀ ਹੀ ਚੁਣੇ ਹੋਏ ਜਨਤਕ ਪਾਰਕਾਂ ਵਿੱਚ ਲਗਾਏ ਜਾਣਗੇ, ਜੋ ਨਾਗਰਿਕਾਂ ਨੂੰ ਜ਼ਿੰਮੇਵਾਰ ਕੂੜਾ ਪ੍ਰਬੰਧਨ ਅਭਿਆਸਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਨਗੇ।