ਖੇਤਰੀ ਪ੍ਰਤੀਨਿਧ
ਬਰਨਾਲਾ, 24 ਸਤੰਬਰ
ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਮੁਫ਼ਤ ਸਿਹਤ ਸਹੂਲਤਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਸਾਡੀ ਅਹਿਮ ਤੇ ਮੁਢਲੀ ਜ਼ਿੰਮੇਵਾਰੀ ਹੈ। ਇਸ ਮੌਕੇ ਡਾ. ਪ੍ਰਵੇਸ਼ ਕੁਮਾਰ ਅਫਸਰ, ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ., ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਜਸਪ੍ਰੀਤ ਸਿੰਘ ਅਤੇ ਸਿਵਲ ਸਰਜਨ ਦਫ਼ਤਰ ਬਰਨਾਲਾ ਦੇ ਸਮੂਹ ਸਟਾਫ਼ ਵੱਲੋਂ ਸਿਵਲ ਸਰਜਨ ਬਰਨਾਲਾ ਦਾ ਸਵਾਗਤ ਕੀਤਾ।