ਪੱਤਰ ਪ੍ਰੇਰਕ
ਫਗਵਾੜਾ, 25 ਸਤੰਬਰ
ਇੱਕ ਵਿਆਹੁਤਾ ਕੋਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਪਤੀ ਤੇ ਸੱਸ ਖ਼ਿਲਾਫ਼ ਧਾਰਾ 406, 498-ਏ ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਸਿਮਰਨ ਕੌਰ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਮੁਹੱਲਾ ਭਗਤਪੁਰਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪਤੀ ਤੇ ਸੱਸ ਉਸ ਨੂੰ ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਕਰਦੇ ਹਨ। ਇਸ ਸਬੰਧੀ ਪੁਲੀਸ ਨੇ ਦਿਲਦਾਰ ਸਿੰਘ ਪੁੱਤਰ ਮੰਗਲ ਸਿੰਘ, ਮਾਨ ਕੌਰ ਪਤਨੀ ਮੰਗਲ ਸਿੰਘ ਵਾਸੀਆਨ ਪਠਾਨਕੋਟ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।