ਚੰਡੀਗੜ੍ਹ:
ਇੱਥੋਂ ਦੇ ਹੱਲੋਮਾਜਰਾ ਵਿੱਚ ਰਹਿਣ ਵਾਲੇ ਨੌਜਵਾਨ ਦਾ ਡੈਬਿਟ ਕਾਰਡ ਕਿਸੇ ਨੇ ਬਦਲ ਕੇ ਉਸ ਦੇ ਬੈਂਕ ਖਾਤੇ ਵਿੱਚੋਂ 20,400 ਰੁਪਏ ਕਢਵਾ ਲਏ ਹਨ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-31 ਦੀ ਪੁਲੀਸ ਨੇ ਸਤੀਸ਼ ਵਾਸੀ ਡੱਡੂਮਾਜਰਾ ਕਲੋਨੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਰੋਹਿਤ ਕੁਮਾਰ ਵਾਸੀ ਹੱਲੋਮਾਜਰਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਦਾ ਡੈਬਿਟ ਕਾਰਡ ਬਦਲ ਕੇ ਉਸ ਦੇ ਬੈਂਕ ਖਾਤੇ ਵਿੱਚੋਂ 20,400 ਰੁਪਏ ਕਢਵਾ ਲਏ ਹਨ। ਥਾਣਾ ਸੈਕਟਰ-31 ਦੀ ਪੁਲੀਸ ਨੇ ਉਕਤ ਨੌਜਵਾਨ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ