ਪੱਤਰ ਪ੍ਰੇਰਕ
ਅਮਲੋਹ, 27 ਸਤੰਬਰ
ਥਾਣਾ ਅਮਲੋਹ ਦੀ ਪੁਲੀਸ ਨੇ ਪੰਚਾਇਤੀ ਰਾਜ ਲੋਕ ਨਿਰਮਾਣ ਮੰਡਲ ਫ਼ਤਹਿਗੜ੍ਹ ਸਾਹਿਬ ਦੇ ਕਾਰਜਕਾਰੀ ਇੰਜਨੀਅਰ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਕੀਤੀ ਸ਼ਿਕਾਇਤ ਦੇ ਅਧਾਰ ’ਤੇ ਅਮਲੋਹ ਬਲਾਕ ਦੇ ਪਿੰਡ ਮਾਨਗੜ੍ਹ ਦੇ ਸਾਬਕਾ ਸਰਪੰਚ ਰਣਧੀਰ ਸਿੰਘ ਸਣੇ 10 ਵਿਅਕਤੀਆਂ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਨੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਅਰਵਿੰਦਰ ਕੁਮਾਰ, ਪਰਵਿੰਦਰ ਕੁਮਾਰ, ਰਾਜੇਸ਼ ਕੁਮਾਰੀ, ਅਨੀਤਾ ਰਾਣੀ, ਮੋਹਿਤ ਕੁਮਾਰ, ਰਵੀ, ਸ਼ੇਰ ਸਿੰਘ, ਰਣਧੀਰ ਸਿੰਘ, ਮਿੱਤੂ ਅਤੇ ਬਿੰਦੂ ਵਾਸੀ ਮਾਨਗੜ੍ਹ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਸ਼ਿਕਾਇਤ ਕੀਤੀ ਸੀ, ਜਿਨ੍ਹਾਂ ਨੇ ਸੀਨੀਅਰ ਪੁਲੀਸ ਕਪਤਾਨ ਫ਼ਤਹਿਗੜ੍ਹ ਸਾਹਿਬ ਨੂੰ ਅਗਲੀ ਕਾਰਵਾਈ ਲਈ ਭੇਜ ਦਿਤੀ, ਜਿਨ੍ਹਾਂ ਵੱਲੋਂ ਥਾਣਾ ਅਮਲੋਹ ਨੂੰ ਬਣਦੀ ਕਾਰਵਾਈ ਲਈ ਲਿਖਿਆ ਗਿਆ ਸੀ। ਇਸ ਦੇ ਅਧਾਰ ’ਤੇ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਦੋਂ ਸਾਬਕਾ ਸਰਪੰਚ ਰਣਧੀਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।