ਲਹਿਰਾਗਾਗਾ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਇੱਥੇ ਮੁੱਖ ਮੰਤਰੀ ਰਾਹਤ ਫੰਡ ’ਚੋਂ ਆਪਣੇ ਦਫਤਰ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਲੱਖਾਂ ਰੁਪਏ ਦੇ ਚੈੱਕ ਵੰਡੇ। ਇਸ ਦੌਰਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਬ ਸਰਕਾਰ ਹਰ ਵਰਗ ਦੀ ਬੇਹਤਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੇ ਹਨ। ਇਸ ਮੌਕੇ ਕੌਂਸਲਰ ਗੌਰਵ ਗੋਇਲ, ਓਐੱਸਡੀ ਰਾਕੇਸ਼ ਕੁਮਾਰ ਗੁਪਤਾ ਵਿੱਕੀ, ਸ਼ੀਸ਼ਪਾਲ ਹਾਜ਼ਰ ਸਨ। -ਪੱਤਰ ਪ੍ਰੇਰਕ