ਪੱਤਰ ਪ੍ਰੇਰਕ
ਗੂਹਲਾ ਚੀਕਾ, 29 ਸਤੰਬਰ
ਇਨੈਲੋ-ਬਸਪਾ ਉਮੀਦਵਾਰ ਰਾਮਪਾਲ ਮਾਜਰਾ ਲਈ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਨੇ ਅੱਜ ਪੂਰੇ ਕਲਾਇਤ ਹਲਕਾ ਵਿੱਚ ਰੋਡ ਸ਼ੋਅ ਕੀਤਾ। ਦਰਜਨ ਪਿੰਡਾਂ ਵਿੱਚ ਸ੍ਰੀ ਚੌਟਾਲਾ ਨੇ ਰਾਮਪਾਲ ਮਾਜਰਾ ਲਈ ਵੋਟਾਂ ਮੰਗੀਆਂ। ਇਸ ਦੌਰਾਨ ਚੌਟਾਲਾ ਨੇ ਕਿਹਾ ਕਿ ਹੁਣ ਉਸ ਦੇ ਆਏ ਦੀ ਸ਼ਰਮ ਰੱਖ ਲਿਓ, ਇੱਥੋਂ ਉਸ ਦਾ ਚੇਲਾ ਰਾਮਪਾਲ ਚੋਣ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨੈਲੋ ਦੀ ਸਰਕਾਰ ਬਨਣ ’ਤੇ ਹਰ ਤਰ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨੈਲੋ ਦੀ ਸਰਕਾਰ ਬਣਨ ’ਤੇ ਪਹਿਲਾਂ ਵਾਂਗ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਦੌਰਾਨ ਆਜ਼ਾਦ ਉਮੀਦਵਾਰ ਸੇਂਲੇਂਦਰ ਰਾਣਾ ਨੇ ਰਾਮਪਾਲ ਮਾਜਰਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।