ਭਿਵਾਨੀ, 1 ਅਕਤੂਬਰ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ ਦੇ ਮੁੱਦੇ ’ਤੇ ਰਾਜ ਸਭਾ ਮੈਂਬਰ ਕਿਰਨ ਚੌਧਰੀ ਨੇ ਚੁੱਪੀ ਧਾਰ ਲਈ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਮਾਮਲਾ ਹੈ ਅਤੇ ਉਹ ਇਸ ’ਤੇ ਟਿੱਪਣੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਇਸ ਲਈ ਮੁੱਦਾ ਉਠਾ ਰਹੀ ਹੈ ਕਿਉਂਕਿ ਉਨ੍ਹਾਂ ਕੋਲ ਕੁਝ ਕਹਿਣ ਲਈ ਨਹੀਂ ਹੈ। ਉਨ੍ਹਾਂ ਭੁਪਿੰਦਰ ਸਿੰਘ ਹੁੱਡਾ ’ਤੇ ਹਰਿਆਣਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਤਿਆਰ ਕਰਨ ਵਾਲੇ ਹੁੱਡਾ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਭਿਵਾਨੀ ਵਿੱਚ ਆਪਣੀ ਧੀ ਸ਼ਰੁਤੀ ਚੌਧਰੀ ਲਈ ਪ੍ਰਚਾਰ ਕੀਤਾ ਜੋ ਭਾਜਪਾ ਦੀ ਟਿਕਟ ’ਤੇ ਤੋਸ਼ਾਮ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਰੁਤੀ ਵੱਡੇ ਫਰਕ ਨਾਲ ਜਿੱਤੇਗੀ।