ਪੱਤਰ ਪ੍ਰੇਰਕ
ਪਟਿਆਲਾ, 1 ਅਕਤੂਬਰ
ਪਟਿਆਲਾ ਅਰਬਨ ਪਲਾਨਿੰਗ ਐਂਡ ਡਿਵੈਲਪਮੈਂਟ ਅਥਾਰਿਟੀ (ਪੁੱਡਾ) ਅਧੀਨ ਆਉਂਦੀ ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀਡੀਏ) ਪਟਿਆਲਾ ਨੇ ਅੱਜ ਇੱਕ ਅਹਿਮ ਕਾਰਵਾਈ ਕਰਦਿਆਂ ਪਿੰਡ ਧਾਮੋਮਾਜਰਾ ਅਤੇ ਪਿੰਡ ਪਸਿਆਣਾ ਵਿੱਚ ਉਸਾਰੀਆਂ 3 ਗੈਰ ਕਾਨੂੰਨੀ ਕਲੋਨੀਆਂ ਨੂੰ ਢਾਹ ਦਿੱਤਾ। ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪਟਿਆਲਾ ਡਿਵੈਲਮੈਂਟ ਅਥਾਰਿਟੀ ਨੇ ਇਹ ਮੁਹਿੰਮ ਛੇੜੀ ਹੈ ਕਿ ਪੀਡੀਏ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਾਲੋਨੀ ਦੀ ਉਸਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਨ੍ਹਾਂ ਵਿਕਸਤ ਹੋਈਆਂ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗ਼ੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।