ਖੇਤਰੀ ਪ੍ਰਤੀਨਿਧ
ਪਟਿਆਲਾ, 2 ਅਕਤੂਬਰ
ਜੀਐੱਸਟੀ ਵਿਭਾਗ ਦੇ ਪਟਿਆਲਾ ਦੇ ਮੁਖੀ ਉਪ ਕਮਿਸ਼ਨਰ ਰਾਜ ਕਰ ਰਮਨਪ੍ਰੀਤ ਕੌਰ ਨੇ ਵਪਾਰ ਮੰਡਲ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪੂਰਾ ਬਣਦਾ ਜੀਐੱਸਟੀ ਅਤੇ ਸਾਰੇ ਬਿੱਲ ਕੱਟਣ ਸਬੰਧੀ ਜਾਣਕਾਰੀ ਦਿੱਤੀ। ਉਪ ਕਮਿਸ਼ਨਰ ਰਾਜ ਕਰ ਰਮਨਪ੍ਰੀਤ ਕੌਰ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਤਿਉਹਾਰੀ ਸੀਜ਼ਨ ਵਿੱਚ ਹਰ ਤਰ੍ਹਾਂ ਦੇ ਵੇਚੇ ਗਏ ਸਾਮਾਨ ਦਾ ਪੂਰਾ ਬਿੱਲ ਕੱਟਣਾ ਯਕੀਨੀ ਬਣਾਇਆ ਜਾਵੇ। ਡੀਸੀਐੱਸਟੀ ਨੇ ਕਿਹਾ ਕਿ ਇਸ ਤੋਂ ਇਲਾਵਾ ਵਪਾਰ ਮੰਡਲ ਪਟਿਆਲਾ ਵਿਚ ਜੋ ਵਪਾਰੀ ਜੀਐੱਸਟੀ ਅਧੀਨ ਰਜਿਸਟਰ ਨਹੀਂ ਹੋਏ ਉਨ੍ਹਾਂ ਨੂੰ ਜਲਦ ਤੋਂ ਜਲਦ ਰਜਿਸਟਰ ਕੀਤਾ ਜਾਵੇਗਾ। ਮੀਟਿੰਗ ਵਿਚ ਪ੍ਰਧਾਨ ਵਪਾਰ ਮੰਡਲ ਚਿੰਟੂ ਪ੍ਰਭਾਕਰ, ਵਿਨੋਦ ਕੁਮਾਰ, ਪ੍ਰਵਿੰਦਰ ਸਿੰਘ, ਲਲਿਤ ਕੁਮਾਰ, ਬੀਡੀ ਚਾਵਲਾ ਤੇ ਵੱਖ-ਵੱਖ ਟਰੇਡ ਨਾਲ ਸਬੰਧਤ ਵਪਾਰੀ ਹਾਜ਼ਰ ਸਨ।