ਮੰਦਸੌਰ:
ਮੱਧ ਪ੍ਰਦੇਸ਼ ਦੇ ਮੰਦਸੌਰ ਜ਼ਿਲ੍ਹੇ ਵਿੱਚ ਪੈਂਦੇ ਪਿੰਡ ’ਚ ਮਹਿਲਾ ਦਾ ਪਿੱਛਾ ਕਰਨ ’ਤੇ ਦਲਿਤ ਵਿਅਕਤੀ ਦਾ ਮੂੰਹ ਕਾਲਾ ਕਰ ਕੇ ਅਤੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਉਸ ਨੂੰ ਅੱਧਾ ਨੰਗਾ ਕਰ ਕੇ ਘੁਮਾਇਆ ਗਿਆ। ਪੁਲੀਸ ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ਦੀਆਂ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਐੱਸਸੀ/ਐੱਸਟੀ (ਅੱਤਿਆਚਾਰ ਰੋਕੂ) ਕਾਨੂੰਨ ਅਤੇ ਭਾਰਤੀ ਨਿਆਏ ਸੰਹਿਤਾ (ਬੀਐੱਨਐੱਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਸਪੀ ਅਭਿਸ਼ੇਕ ਆਨੰਦ ਨੇ ਦੱਸਿਆ ਕਿ ਇਹ ਘਟਨਾ ਪਿਛਲੇ ਹਫ਼ਤੇ ਦੇ ਸ਼ੁਰੂ ਵਿੱਚ ਭਾਨਪੁਰਾ ਪੁਲੀਸ ਥਾਣੇ ਅਧੀਨ ਆਉਂਦੇ ਭੈਸੋੜਾਮੰਡੀ ਪਿੰਡ ਵਿੱਚ ਵਾਪਰੀ ਸੀ। -ਪੀਟੀਆਈ