ਪੱਤਰ ਪ੍ਰੇਰਕ
ਪਾਇਲ, 2 ਅਕਤੂਬਰ
ਨੇੜਲੇ ਪਿੰਡ ਅਲੂਣਾ ਤੋਲਾ ਵਿੱਚ ਐੱਸਡੀਐਮ ਪ੍ਰਦੀਪ ਸਿੰਘ ਬੈਂਸ ਦੇ ਯਤਨਾਂ ਸਦਕਾ 76 ਸਾਲ ਬਾਅਦ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ। ਇਸ ਦੌਰਾਨ ਸਰਪੰਚ ਰਮਨਦੀਪ ਕੌਰ ਚੀਮਾ ਪਤਨੀ ਹਰਵਿੰਦਰ ਸਿੰਘ ਚੀਮਾ, ਜੋਗਿੰਦਰ ਸਿੰਘ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਸੁਰਿੰਦਰ ਕੌਰ, ਸੁਖਬੀਰ ਸਿੰਘ, ਕੁਲਜਿੰਦਰ ਸਿੰਘ, ਗੁਰਮੇਲ ਸਿੰਘ ਨੂੰ ਪੰਚ ਚੁਣਿਆ ਗਿਆ। ਇਸ ਮੌਕੇ ਨਵੀਂ ਚੁਣੀ ਗਈ ਪੰਚਾਇਤ ਨੇ ਐੱਸਡੀਐਮ ਪਾਇਲ ਪ੍ਰਦੀਪ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੀ ਸੁਝਬੂਝ ਨਾਲ ਪੂਰੇ ਪਿੰਡ ਨੇ ਇੱਕਜੁੱਟ ਹੋ ਕੇ ਬਿਨਾਂ ਕਿਸੇ ਵੈਰ ਵਿਰੋਧ ਦੇ ਸਰਪੰਚ ਤੇ ਪੰਚਾਂ ਦੀ ਚੋਣ ਕੀਤੀ। ਨਵੀਂ ਚੁਣੀ ਸਰਪੰਚ ਰਮਨਦੀਪ ਕੌਰ ਤੇ ਪੰਚਾਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿੰਡ ਸਰਵਪੱਖੀ ਵਿਕਾਸ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਸਾਬਕਾ ਸਰਪੰਚ ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ।