ਪੱਤਰ ਪ੍ਰੇਰਕ
ਰਤੀਆ, 3 ਅਕਤੂਬਰ
ਰਤੀਆ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਚੋਣ ਸਮੱਗਰੀ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਮੱਗਰੀ ਲਈ ਤਿਆਰ ਕੀਤੇ ਜਾ ਰਹੇ ਬੈਗ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਈਵੀਐੱਮ ਦੇ ਨਾਲ-ਨਾਲ ਸੀਯੂ, ਵੀਵੀਪੀਏਟੀ ਨੂੰ ਕੰਪਾਇਲ ਕਰਨ ਸਮੇਤ ਵੋਟਿੰਗ ਪ੍ਰਕਿਰਿਆ ਨਾਲ ਸਬੰਧਤ ਬੈਗ ਲਈ ਤਿਆਰ ਕੀਤੀ ਕਿੱਟ ਵਿੱਚ ਮੌਜੂਦ ਸਾਰੀ ਚੋਣ ਸਮੱਗਰੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਐੱਸਡੀਐੱਮ ਜਗਦੀਸ਼ ਚੰਦਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਕਿਰਿਆ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।