ਪੱਤਰ ਪ੍ਰੇਰਕ
ਫਗਵਾੜਾ, 4 ਅਕਤੂਬਰ
ਸੀਆਈਏ ਸਟਾਫ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਪਿਸਤੌਲ, ਕਾਰਤੂਸ ਤੇ ਮੈਗਜ਼ੀਨ ਬਰਾਮਦ ਕੀਤੇ ਹਨ। ਐੱਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਸੀਆਈਏ ਸਟਾਫ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਹਰਜਿੰਦਰ ਸਿੰਘ ਉਰਫ਼ ਜਿੰਦਾ ਵਾਸੀ ਬੋਹਾਨੀ ਨੂੰ ਕਾਬੂ ਕਰ ਕੇ ਉਸ ਪਾਸੋਂ ਪਿਸਤੌਲ, ਦੋ ਮੈਗਜ਼ੀਨ ਤੇ 10 ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਸ ਖ਼ਿਲਾਫ਼ ਥਾਣਾ ਰਾਵਲਪਿੰਡੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁੱਛ-ਪੜਛਾਲ ਦੌਰਾਨ ਸਾਹਮਣੇ ਆਇਆ ਕਿ ਇਹ ਹਥਿਆਰ ਉਸ ਨੂੰ ਹਰਪ੍ਰੀਤ ਸਿੰਘ ਉਰਫ਼ ਹੈਪੋ ਜੋ ਵਿਦੇਸ਼ ’ਚ ਰਹਿੰਦਾ ਹੈ, ਵੱਲੋਂ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਹੋਰ ਵੀ ਗੈਂਗਸਟਰਾਂ ਨਾਲ ਸਬੰਧ ਹੋਣ ਦੀ ਸੰਭਾਵਨਾ ਹੈ ਜਿਸ ਦੀ ਪੜਤਾਲ ਪੁਲੀਸ ਵਲੋਂ ਕੀਤੀ ਜਾ ਰਹੀ ਹੈ ਜਿਸ ਵਿੱਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।