ਕਾਲਾਂਵਾਲੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਏਕਤਾ ਦੀ ਟੀਮ ਨੇ ਕਿਸਾਨ ਅੰਦੋਲਨ ਭਾਗ-1 ਵਿੱਚ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਖੇਤਰ ਦੇ ਪਿੰਡ ਝੋਰੜਰੋਹੀ ਵਿੱਚ ਬੀਤੀ ਰਾਤ ਮੋਮਬੱਤੀ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਬਾਬਾ ਗੁਰਦੀਪ ਸਿੰਘ ਝਿੜੀ, ਕਿਸਾਨ ਆਗੂ ਨੱਥਾ ਸਿੰਘ, ਸੇਵਕ ਸਿੰਘ ਮਲੜ੍ਹੀ, ਦਰਸ਼ਨ ਸਿੰਘ, ਅਮਰੀਕ ਸਿੰਘ, ਭੀਮ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਗੁਲਾਬ ਸਿੰਘ ਸਣੇ ਹੋਰ ਹਾਜ਼ਰ ਸਨ।