ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਅਕਤੂਬਰ
ਫਿਰੋਜ਼ਪੁਰ ਰੋਡ ’ਤੇ ਅੱਜ ਇੱਕ ਅੰਡਰਬ੍ਰਿਜ ਨੇੜੇ ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਫੇਟ ਮਾਰਨ ਕਰਕੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (24) ਵਾਸੀ ਸੀਆਰਪੀਐਫ ਕਲੋਨੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਦੀ ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਜਸਵਿੰਦਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਆਲੇ-ਦੁਆਲੇ ਇਕੱਠੇ ਹੋਏ ਲੋਕਾਂ ਵੱਲੋਂ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਵੱਲੋਂ ਸੀਸੀਟੀਵੀ ਫੁਟੇਜ ਰਾਹੀਂ ਕਾਰ ਚਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ।