ਨਵੀਂ ਦਿੱਲੀ (ਪੱਤਰ ਪ੍ਰੇਰਕ):
ਦੱਖਣੀ ਦਿੱਲੀ ਦੇ ਵਸੰਤ ਕੁੰਜ ਖੇਤਰ ਵਿੱਚ ਕਥਿਤ ਤੌਰ ’ਤੇ ਇੱਕ ਇਮਾਰਤ ਤੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਦਿੱਲੀ ਪੁਲੀਸ ਨੇ ਅੱਜ ਦੱਸਿਆ ਕਿ ਹਾਲੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਡਿੱਗੇ ਹੋਏ ਵਿਅਕਤੀ ਨੂੰ ਸਭ ਤੋਂ ਪਹਿਲਾਂ ਇਮਾਰਤ ਦੇ ਪਾਰਕਿੰਗ ਖੇਤਰ ਵਿੱਚ ਸਫ਼ਾਈ ਕਰਨ ਵਾਲੇ ਨੇ ਦੇਖਿਆ ਅਤੇ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ। ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲੀਸ ਮੌਕੇ ’ਤੇ ਪਹੁੰਚੀ ਤਾਂ ਇਮਾਰਤ ਤੋਂ ਡਿੱਗੇ ਵਿਅਕਤੀ ਦੇ ਸਿਰ ਤੋਂ ਖ਼ੂਨ ਵਹਿ ਰਿਹਾ ਸੀ। ਉਸੇ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਰਹਿਣ ਵਾਲੇ ਇਕ ਵਿਅਕਤੀ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਵੀਰਵਾਰ ਸਵੇਰੇ ਲਗਪਗ 4 ਵਜੇ ਕੋਈ ਆਵਾਜ਼ ਸੁਣੀ ਸੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।