ਚਾਉਕੇ: ਡੀਐੱਮ ਸਕੂਲ ਕਰਾੜਵਾਲਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜ ਤਗ਼ਮੇ ਜਿੱਤੇ ਹਨ। ਜਾਣਕਾਰੀ ਅਨੁਸਾਰ ਅੰਡਰ-14 ਲੜਕੀਆਂ ਨੇ ਫੁਟਬਾਲ ਵਿਚ ਪਹਿਲਾ ਸਥਾਨ ਅਤੇ ਲੜਕਿਆਂ ਨੇ ਦੂਸਰਾ ਸਥਾਨ ਹਾਸਲ ਕੀਤਾ। ਅੰਡਰ-17 ਸਾਲ ਲੜਕਿਆਂ ਨੇ ਫੁਟਬਾਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-21 ਸਾਲ ਬਾਕਸਿੰਗ ਵਿੱਚ ਮੇਹਰਵੀਰ ਸਿੰਘ ਨੇ ਪਹਿਲਾ ਸਥਾਨ ਅਤੇ ਨਵਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਅਵਤਾਰ ਸਿੰਘ ਢਿੱਲੋਂ ਨੇ ਸਕੂਲ ਪ੍ਰਿੰਸੀਪਲ, ਸਬੰਧਤ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ