ਪੱਤਰ ਪ੍ਰੇਰਕ
ਪੰਚਕੂਲਾ, 6 ਅਕਤੂਬਰ
ਪੰਚਕੂਲਾ ਵਿੱਚ ਡੇਂਗੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜ਼ਿਲ੍ਹੇ ਵਿੱਚ ਡੇਂਗੂ ਦੇ 12 ਨਵੇਂ ਕੇਸ ਸਾਹਮਣੇ ਆਏ ਹਨ। ਪੰਚਕੂਲਾ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦੇ 811 ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਚਕੂਲਾ ਦੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਸੰਦੀਪ ਜੈਨ ਨੇ ਦੱਸਿਆ ਕਿ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਘਰ-ਘਰ ਜਾ ਕੇ ਲਗਾਤਾਰ ਸਰਵੇ ਕੀਤਾ ਜਾ ਰਿਹਾ ਹੈ| ਲੋਕਾਂ ਨੂੰ ਲਾਵਾ ਬਣਨ ਤੋਂ ਰੋਕਣ ਦੇ ਤਰੀਕੇ ਦੱਸੇ ਜਾ ਰਹੇ ਹਨ। ਸ਼ਹਿਰੀ ਪੰਚਕੂਲਾ, ਪੁਰਾਣਾ ਪੰਚਕੂਲਾ, ਕਾਲਕਾ, ਪਿੰਜੌਰ, ਮੋਰਨੀ ਅਤੇ ਰਾਏਪੁਰਾਨੀ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।