ਜੋਗਿੰਦਰ ਸਿੰਘ ਮਾਨ
ਮਾਨਸਾ, 8 ਅਕਤੂਬਰ
ਇੱਥੇ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਦੀ ਸ਼ੁਰੂਆਤ ਹੋਈ। ਜ਼ਿਲ੍ਹਾ ਖੇਡ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬਾਬਾ ਫਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿੱਚ ਕਰਵਾਏ ਅੰਡਰ-14 ਫੈਂਸਿੰਗ ਫੁਆਇਲ ਮੁਕਾਬਲੇ ਵਿੱਚ ਪਟਿਆਲਾ ਨੇ ਪਹਿਲਾ, ਮਾਨਸਾ ਨੇ ਦੂਜਾ ਅਤੇ ਤਰਨ ਤਾਰਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਫੈਂਸਿੰਗ ਇੰਪੀ ਵਿੱਚ ਪਟਿਆਲਾ ਪਹਿਲੇ, ਫਿਰੋਜ਼ਪੁਰ ਦੂਜੇ ਅਤੇ ਮਾਨਸਾ ਤੀਜੇ ਸਥਾਨ ’ਤੇ ਰਿਹਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਵੱਧ-ਚੜ੍ਹ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।