ਅਮਲੋਹ: ਜੈ ਸ੍ਰੀ ਰਾਮ ਦਸਹਿਰਾ ਕਮੇਟੀ ਅਮਲੋਹ ਵੱਲੋਂ ਦਸਹਿਰਾ ਉਤਸਵ 12 ਅਕਤੂਬਰ ਨੂੰ ਸਕੂਲ ਆਫ ਐਮੀਨੈਸ ਅਮਲੋਹ ਦੇ ਗਰਾਊਂਡ ਵਿੱਚ ਮਨਾਇਆ ਜਾਵੇਗਾ। ਇਸ ਦਾ ਕਾਰਡ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਤੇ ‘ਆਪ’ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਵੱਲੋਂ ਜਾਰੀ ਕੀਤਾ ਗਿਆ। ਉਨ੍ਹਾਂ ਕਮੇਟੀ ਨੂੰ ਹਰ ਸੰਭਵ ਮਦਦ ਦਾ ਵੀ ਭਰੋਸਾ ਦਿੱਤਾ। ਦੁਸਹਿਰਾ ਕਮੇਟੀ ਦੇ ਵਾਈਸ ਪ੍ਰਧਾਨ ਅਸ਼ੀਸ਼ ਜਿੰਦਲ ਨੇ ਦੱਸਿਆ ਕਿ ਦਸਹਿਰੇ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ। ਦਸਹਿਰੇ ਮੌਕੇ ਗਾਇਕ ਹਰਜੀਤ ਹਰਮਨ ਦਾ ਖੁੱਲ੍ਹਾ ਅਖਾੜਾ ਲੱਗੇਗਾ। ਇਸ ਮੌਕੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਐਡਵੋਕੇਟ ਅਸ਼ਵਨੀ ਅਬਰੋਲ, ਪਾਲੀ ਅਰੋੜਾ, ਅਖਿਲ ਅਬਰੋਲ, ਸਾਬਕਾ ਕੌਂਸਲਰ ਕੁਲਦੀਪ ਦੀਪਾ, ਇਕਬਾਲ ਸਿੰਘ ਰਾਏ ਅੰਨੀਆਂ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰੀਕ ਸਿੰਘ ਔਲਖ ਅਤੇ ਲਵਪ੍ਰੀਤ ਸਿੰਘ ਲਵੀ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ