ਕੁਲਦੀਪ ਸਿੰਘ
ਚੰਡੀਗੜ੍ਹ, 9 ਅਕਤੂਬਰ
ਸੈਕਟਰ-48 ਸਥਿਤ ਮਾਯੂਰ ਵਿਹਾਰ ਸੁਸਾਇਟੀ ਵਿੱਚ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ’ਚ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਇਸ ਵਿੱਚ ਇਸ ਖੇਤਰ ਦੀਆਂ ਸੁਸਾਇਟੀਆਂ ਦੇ ਵੱਡੀ ਗਿਣਤੀ ਵਸਨੀਕਾਂ ਅਤੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਜੇਜੇ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਤਿਵਾੜੀ ਨਾਲ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚਐੱਸ ਲੱਕੀ ਵੀ ਸਨ। ਇਸ ਉਪਰੰਤ ਸ੍ਰੀ ਤਿਵਾੜੀ ਨੂੰ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਸੁਣਾਈਆਂ ਤੇ ਉਨ੍ਹਾਂ ਦੇ ਹੱਲ ਦੀ ਮੰਗ ਕੀਤੀ।
ਐਸੋਸੀਏਸ਼ਨ ਦੇ ਪ੍ਰਧਾਨ ਜੇਜੇ ਸਿੰਘ ਨੇ ਸ੍ਰੀ ਤਿਵਾੜੀ ਨੂੰ ਦੱਸਿਆ ਕਿ ਸਾਰੀਆਂ ਸੁਸਾਇਟੀਆਂ ਦੇ ਵਸਨੀਕ ਯੂਟੀ ਚੰਡੀਗੜ੍ਹ ਦੇ ਨਿਯਮਾਂ ਮੁਤਾਬਕ ਟੈਕਸ ਦੇ ਕੇ ਵੀ ਸਹੂਲਤਾਂ ਤੋਂ ਸੱਖਣੇ ਹਨ।