ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 8 ਦੇ ਇਲਾਕੇ ਰੋਜ਼ ਗਾਰਡਨ ਬਾਹਰੋਂ ਅਣਪਛਾਤੇ ਵਿਅਕਤੀ ਇੱਕ ਵਿਅਕਤੀ ਦਾ ਮੋਟਰਸਾਈਕਲ ਬੁਲੇਟ ਚੋਰੀ ਕਰ ਕੇ ਲੈ ਗਏ ਹਨ। ਇਸ ਸਬੰਧੀ ਦੁਰਗਾਪੁਰੀ ਹੈਬੋਵਾਲ ਵਾਸੀ ਰਿਸ਼ਭ ਲਖਨਪਾਲ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਬੁਲੇਟ ਮੋਟਰਸਾਈਕਲ ਕਲਾਸਿਕ ਰੋਜ਼ ਗਾਰਡਨ ਦੇ ਬਾਹਰ ਤਾਲਾ ਲਾ ਕੇ ਖੜ੍ਹਾ ਕੀਤਾ ਸੀ, ਜਿਸਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ