ਪੱਤਰ ਪ੍ਰੇਰਕ
ਫਗਵਾੜਾ, 9 ਅਕਤੂਬਰ
ਸਦਰ ਪੁਲੀਸ ਤੇ ਸੀਆਈਏ ਸਟਾਫ਼ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਪਿਸਤੌਲ, ਕਾਰਤੂਸ ਤੇ ਕਾਰ ਬਰਾਮਦ ਕੀਤੀ ਹੈ। ਐੱਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਸਦਰ ਪੁਲੀਸ ਦੇ ਐੱਸਐੱਚਓ ਅਮਨਦੀਪ ਨਾਹਰ ਤੇ ਬਿਸਮਨ ਸ਼ਾਹੀ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਹਰਪ੍ਰੀਤ ਲਾਲ ਉਰਫ਼ ਹੈਪੀ ਪੁੱਤਰ ਰਜਿੰਦਰ ਕੁਮਾਰ ਵਾਸੀ ਫੌਲੜੀਵਾਲ ਤੇ ਸਚਿਨ ਪੁੱਤਰ ਵੀਲੀਅਮ ਵਾਸੀ ਫੌਲੜੀਵਾਲ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਇੱਕ ਪਿਸਤੌਲ 32 ਬੋਰ, ਇੱਕ ਰੌਂਦ 32 ਬੋਰ ਤੇ ਇੱਕ ਕਾਰ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈੈ।