ਪੱਤਰ ਪ੍ਰੇਰਕ
ਫਗਵਾੜਾ, 9 ਅਕਤੂਬਰ
ਚਹੇੜੂ-ਫਗਵਾੜਾ ਰੇਲਵੇ ਲਾਈਨਾ ’ਤੇ ਪਿੰਡ ਮੇਹਟਾਂ ਨੇੜੇ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਬਲਵੀਰ ਵਾਸੀ ਪਿੰਡ ਗੰਡਵਾਂ ਵਜੋਂ ਹੋਈ ਹੈ। ਰੇਲਵੇ ਚੌਕੀ ਇੰਚਾਰਜ ਜੋਧ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਬੀਕਾਮ ਦਾ ਵਿਦਿਆਰਥੀ ਹੈ। ਰੇਲਵੇ ਡਰਾਈਵਰ ਨੇ ਸੂਚਨਾ ਦਿੱਤੀ ਕਿ ਉਹ ਲਾਈਨ ਪਾਰ ਕਰ ਰਿਹਾ ਸੀ ਤਾਂ ਗੱਡੀ ਦੀ ਲਪੇਟ ’ਚ ਆ ਗਿਆ। ਪੁਲੀਸ ਨੇ ਮੌਕੇ ’ਤੇ ਪੁੱਜ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਉਸਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਦਿੱਤੀ ਹੈ।