ਪੱਤਰ ਪ੍ਰੇਰਕ
ਤਰਨ ਤਾਰਨ, 10 ਅਕਤੂਬਰ
ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਇਲਾਕੇ ਦੇ ਪਿੰਡ ਦੇ ਜਾਮਾਰਾਏ ਦੇ ਕਿਸਾਨ ਜਸਕਰਨ ਸਿੰਘ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਕੇ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ| ਇਲਾਕੇ ਦੇ ਕਲੱਸਟਰ ਨੋਡਲ ਅਧਿਕਾਰੀ ਕਵਲਜੀਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਲੁਧਿਆਣਾ ਦੇ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ (ਪੀਆਰਸੀਸੀ) ਤੋਂ ਪ੍ਰਾਪਤ ਹੋਈ ਸੀ ਜਿਸ ’ਤੇ ਉਨ੍ਹਾਂ ਇਸ ਸਬੰਧੀ ਸ਼ਿਕਾਇਤ ਗੋਇੰਦਵਾਲ ਸਾਹਿਬ ਦੀ ਪੁਲੀਸ ਨੂੰ ਕੀਤੀ| ਪੁਲੀਸ ਨੇ ਬੀਐੱਨਐੱਸ ਦੀ ਦਫ਼ਾ 223 ਅਧੀਨ ਕੇਸ ਦਰਜ ਕੀਤਾ ਹੈ| ਮੁੱਖ ਖੇਤੀਬਾੜੀ ਅਧਿਕਾਰੀ ਹਰਪਾਲ ਸਿੰਘ ਪੰਨੂੰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਅਧੀਨ ਪੰਜ ਕੇਸ ਵੀ ਦਰਜ ਕੀਤੇ ਗਏ ਹਨ ਅਤੇ 17500 ਰੁਪਏ ਦਾ ਜੁਰਮਾਨਾ ਉਗਰਾਹਿਆ ਗਿਆ ਹੈ|