ਨਿੱਜੀ ਪੱਤਰ ਪ੍ਰੇਰਕ
ਸਿਰਸਾ, 10 ਅਕਤੂਬਰ
ਸਿਰਸਾ ਸ਼ਹਿਰ ਦੇ ਵਾਰਡ ਨੰਬਰ 31 ਚਤਰਗੜ੍ਹਪੱਟੀ ਵਿੱਚ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਪਰਿਵਾਰ ਦੇ ਹੋਰ ਮੈਂਬਰ ਵਾਲ-ਵਾਲ ਬਚ ਗਏ। ਜਾਣਕਾਰੀ ਮੁਤਾਬਕ ਸਾਹਿਲ ਆਪਣੇ ਪਰਿਵਾਰ ਨਾਲ ਘਰ ’ਚ ਸੁੱਤਾ ਪਿਆ ਸੀ। ਉਸ ਦੀ ਪਤਨੀ ਅਤੇ ਹੋਰ ਮੈਂਬਰ ਵੀ ਕਮਰੇ ਵਿੱਚ ਸੁੱਤੇ ਪਏ ਸਨ। ਦੱਸਿਆ ਜਾਂਦਾ ਹੈ ਕਿ ਇਕ ਪੁਰਾਣੀ ਛੱਤ ਵਾਲੇ ਮਕਾਨ ਦੀ ਛੱਤ ਦਾ ਇਕ ਹਿੱਸਾ ਡਿੱਗ ਪਿਆ, ਜੋ ਸੁੱਤੇ ਪਏ ਸਾਹਿਲ ’ਤੇ ਡਿੱਗ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਦੋਂ ਪਰਿਵਾਰਕ ਮੈਂਬਰ ਜਾਗੇ ਤਾਂ ਰੌਲਾ ਪਾਇਆ। ਸਾਹਿਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।