ਕਾਲਾਂਵਾਲੀ (ਪੱਤਰ ਪ੍ਰੇਰਕ): ਸੀਆਈਏ ਸਟਾਫ ਕਾਲਾਂਵਾਲੀ ਪੁਲੀਸ ਦੀ ਟੀਮ ਨੇ ਇੱਕ ਵਿਅਕਤੀ ਨੂੰ 6 ਗ੍ਰਾਮ 55 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀਆਈਏ ਇੰਚਾਰਜ ਵਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਸਨਜੀਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਦੇ ਖਿਲਾਫ਼ ਥਾਣਾ ਕਾਲਾਂਵਾਲੀ ’ਚ ਨਾਰਕੋਟਿਕ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।