ਪੱਤਰ ਪ੍ਰੇਰਕ
ਪੰਚਕੂਲਾ 11 ਅਕਤੂਬਰ
ਅਸ਼ਵਿਨ ਨਵਰਾਤਰੀ ਮੇਲੇ ਦੌਰਾਨ ਸ੍ਰੀ ਮਾਤਾ ਮਨਸਾ ਦੇਵੀ ਅਤੇ ਸ੍ਰੀ ਕਾਲੀ ਮਾਤਾ ਮੰਦਰ ਕਾਲਕਾ ਦੇ ਦਰਬਾਰ ਵਿੱਚ ਸ਼ਰਧਾਲੂਆਂ ਦੀ ਭੀੜ ਲਗਾਤਾਰ ਚੱਲ ਰਹੀ ਹੈ। 36 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥੱਲ ਬੋਰਡ ਵੱਲੋਂ ਸ਼ਰਧਾਲੂਆਂ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਭੰਡਾਰਾ ਕੀਤਾ ਜਾ ਰਿਹਾ ਹੈ। ਸ੍ਰੀ ਮਾਤਾ ਮਨਸਾ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਪ੍ਰਸ਼ਾਸਕ ਅਤੇ ਡਿਪਟੀ ਕਮਿਸ਼ਨਰ ਡਾ. ਯਸ਼ ਗਰਗ ਨੇ ਦੱਸਿਆ ਕਿ ਸ਼ਰਧਾਲੂਆਂ ਨੇ 10 ਅਕਤੂਬਰ ਨੂੰ ਮਾਤਾ ਮਨਸਾ ਦੇਵੀ, ਕਾਲੀ ਮਾਤਾ ਮੰਦਰ ਕਾਲਕਾ ਅਤੇ ਚੰਡੀ ਮੰਦਰ ਵਿੱਚ 22.31 ਲੱਖ ਰੁਪਏ ਦਾ ਚੜ੍ਹਾਵਾ ਚੜ੍ਹਾਇਆ।