ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਚੰਡੀਗੜ੍ਹ ਪੁਲੀਸ ਦੇ ਅਪਰੇਸ਼ਨ ਸੈੱਲ ਦੀ ਟੀਮ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 44.73 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਵਾਸੀ ਸੈਕਟਰ-49 ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਦੇ ਅਪਰੇਸ਼ਨ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-49 ਵਿੱਚ ਐਡਵੋਕੇਸ ਸੁਸਾਇਟੀ ਦੇ ਨਜ਼ਦੀਕ ਨਾਕਾਬੰਦੀ ਕੀਤੀ। ਇਸ ਦੌਰਾਨ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 44.73 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸੈਕਟਰ-49 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਰੋਜ਼ਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਚੰਡੀਗੜ੍ਹ ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।