ਪੱਤਰ ਪ੍ਰੇਰਕ
ਚੰਡੀਗੜ੍ਹ, 14 ਅਕਤੂਬਰ
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ ਦੀ ਤਰੀਕ 18 ਅਕਤੂਬਰ ਤੋਂ ਵਧਾ ਕੇ 22 ਅਕਤੂਬਰ ਕਰ ਦਿੱਤੀ ਗਈ ਹੈ। ਇਸ ਮੰਗ ਨੂੰ ਮੀਡੀਆ ਰਾਹੀਂ ਉਭਾਰ ਕੇ ਵਿਭਾਗ ਦੇ ਧਿਆਨ ਵਿੱਚ ਲਿਆਉਣ ਵਾਲੀ ਐੱਸਸੀ, ਬੀਸੀ ਅਧਿਆਪਕ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲ਼ਾ ਨੇ ਤਰੀਕ ਵਧਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ ਹੈ। ਅਧਿਆਪਕ ਆਗੂ ਬਲਵਿੰਦਰ ਸਿੰਘ ਲਤਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੱਖ-ਵੱਖ ਜਾਇਜ਼ ਦਿੱਕਤਾਂ ਨੂੰ ਮੁੱਖ ਰੱਖਦੇ ਹੋਏ 18 ਅਕਤੂਬਰ ਦੀ ਅਧਿਆਪਕ-ਮਾਪੇ ਮਿਲਣੀ ਕਿਸੇ ਵੀ ਤਰ੍ਹਾਂ ਹੋਣੀ ਸੰਭਵ ਨਹੀਂ ਸੀ। ਜਥੇਬੰਦੀ ਵੱਲੋਂ ਸਾਰੀਆਂ ਦਿੱਕਤਾਂ ਦਰਸਾਉਂਦੇ ਹੋਏ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ।