ਜਲੰਧਰ: ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 16 ਅਤੇ 17 ਅਕਤੂਬਰ ਨੂੰ ਸ਼ਹਿਰ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ। -ਪੱਤਰ ਪ੍ਰੇਰਕ