ਸ਼ਗਨ ਕਟਾਰੀਆ
ਬਠਿੰਡਾ, 15 ਅਕਤੂਬਰ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼ਿਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਇਕ ਟਿੱਪਣੀ ਨੂੰ ਲੈ ਸਬੂਤਾਂ ਸਮੇਤ ਅੱਜ ਅਕਾਲ ਤਖ਼ਤ ’ਤੇ ਪੇਸ਼ ਹੋਣ ਲਈ ਕਿਹਾ ਸੀ। ਇਸ ਦੌਰਾਨ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਚੋਂ 10 ਸਾਲਾਂ ਲਈ ਬਾਹਰ ਕੱਢਿਆ ਜਾਵੇ।