ਨਵੀਂ ਦਿੱਲੀ, 16 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਉਮਰ ਅਬਦੁੱਲਾ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਉਪਰੰਤ ਵਧਾਈ ਦਿੱਤੀ ਅਤੇ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ(ਉਮਰ) ਅਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਵਿਚ ਕਿਹਾ ‘‘ਸ਼੍ਰੀ ਉਮਰ ਅਬਦੁੱਲਾ ਜੀ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ। ਲੋਕਾਂ ਦੀ ਸੇਵਾ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਵਿੱਚ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ।’’ ਉਨ੍ਹਾਂ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ।
Congratulations to Shri Omar Abdullah Ji on taking oath as the Chief Minister of Jammu and Kashmir. Wishing him the very best in his efforts to serve the people. The Centre will work closely with him and his team for J&K’s progress. @OmarAbdullah
— Narendra Modi (@narendramodi) October 16, 2024
ਬੁੱਧਵਾਰ ਨੂੰ ਉਪ ਰਾਜਪਾਲ ਮਨੋਜ ਸਿਨਹਾ ਨੇ ਅਬਦੁੱਲਾ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ। ਇਸ ਦੌਰਾਨ ਪੰਜ ਮੰਤਰੀਆਂ ਸਕੀਨਾ ਮਸੂਦ (ਇਟੂ), ਜਾਵੇਦ ਡਾਰ, ਜਾਵੇਦ ਰਾਣਾ, ਸੁਰਿੰਦਰ ਚੌਧਰੀ ਅਤੇ ਸਤੀਸ਼ ਸ਼ਰਮਾ ਨੇ ਵੀ ਅਹੁਦੇ ਦੀ ਸਹੁੰ ਚੁੱਕੀ। –ਪੀਟੀਆਈ