ਓਡੇਂਸੇ:
ਡੈਨਮਾਰਕ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਅੱਜ ਇੱਥੇ ਮਹਿਲਾ ਅਤੇ ਮਿਕਸਡ ਡਬਲਜ਼ ਵਰਗ ਵਿੱਚ ਭਾਰਤ ਦੀ ਚੁਣੌਤੀ ਖ਼ਤਮ ਹੋ ਗਈ ਹੈ। ਮਹਿਲਾ ਡਬਲਜ਼ ਵਿੱਚ ਤ੍ਰਿਸਾ ਜੌਲੀ ਤੇ ਗਾਇਤਰੀ ਗੋਪੀਚੰਦ, ਜਦਕਿ ਮਿਕਸਡ ਡਬਲਜ਼ ਵਿੱਚ ਬੀ ਸੁਮਿਤ ਰੈੱਡੀ ਅਤੇ ਐੱਨ ਸਿੱਕੀ ਰੈੱਡੀ ਨੂੰ ਸ਼ੁਰੂਆਤੀ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। -ਪੀਟੀਆਈ