ਅਸ਼ੋਕ ਕੌਰਾ
ਫਗਵਾੜਾ, 17 ਅਕਤੂਬਰ
ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਪਿੰਡ ਖੱਟੀ ਨੇੜੇ ਬੁੱਧਵਾਰ ਰਾਤ ਨੂੰ ਤੇਜ਼ ਰਫਤਾਰ ਟਰੱਕ ਦੀ ਲਪੇਟ ’ਚ ਆਉਣ ਨਾਲ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਾਸੀ ਮੁਕੇਰੀਆਂ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਗੁਰਦੀਪ ਸੜਕ ਕਿਨਾਰੇ ਬਣੇ ਇਕ ਢਾਬੇ ਤੋਂ ਰਾਤ ਦਾ ਖਾਣਾ ਖਾ ਕੇ ਸੜਕ ਪਾਰ ਕਰ ਰਿਹਾ ਸੀ, ਕਿ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਪੁਲੀਸ ਨੇ ਮਾਮਲਾ ਦਰਜ ਕਰਨ ਉਪਰੰਤ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਭੇਜ ਦਿੱਤਾ ਹੈ।