ਨਵੀਂ ਦਿੱਲੀ, 17 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਤੇ ਸਿਹਤਮੰਦ ਜ਼ਿੰਦਗੀ ਲਈ ਕਾਮਨਾ ਕੀਤੀ। ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਈਸ਼ਵਰ ਤੁਹਾਨੂੰ ਲੰਬਾ ਤੇ ਤੰਦਰੁਸਤ ਜੀਵਨ ਬਖ਼ਸ਼ੇ।’’ ਭਗਵੰਤ ਮਾਨ ਅੱਜ 51 ਸਾਲਾਂ ਦੇ ਹੋ ਗਏ ਹਨ। -ਪੀਟੀਆਈ