ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 19 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਫ਼ਤਹਿ ਦੀ ਪੀਏਸੀ ਦੀ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਪੰਥਕ ਵਿਚਾਰਾਂ ਮਗਰੋਂ ਸਮੂਹ ਪੀਏਸੀ ਮੈਂਬਰਾਂ ਦੀ ਸਹਿਮਤੀ ਨਾਲ ਸੁਖਚੈਨ ਸਿੰਘ ਅਤਲਾ ਨੂੰ ਬਰਨਾਲਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਐਲਾਨਿਆ ਗਿਆ। ਇਸ ਮਗਰੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਹੋਇਆ ਕਿ ਜੇ ਕੋਈ ਪੰਥਕ ਉਮੀਦਵਾਰ ਚੋਣ ਮੈਦਾਨ ਵਿੱਚ ਆਉਂਦਾ ਹੈ ਤਾਂ ਪਾਰਟੀ ਉਸ ਉਮੀਦਵਾਰ ਦੀ ਹਮਾਇਤ ਕਰੇਗੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਉਮੀਦਵਾਰ ਸੁਖਚੈਨ ਸਿੰਘ ਅਤਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਆਗੂਆਂ ਵੱਲੋਂ ਤੈਅ ਕੀਤਾ ਗਿਆ ਕਿ 24 ਅਕਤੂਬਰ ਨੂੰ ਸਵੇਰੇ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਨੇੜੇ ਬੱਸ ਸਟੈਂਡ ਤੋਂ ਇਕੱਠੇ ਹੋ ਕੇ ਡੀਸੀ ਦਫ਼ਤਰ ’ਚ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ।