ਨਿੱਜੀ ਪੱਤਰ ਪ੍ਰੇਰਕ
ਬਰਨਾਲਾ/ਤਪਾ, 19 ਅਕਤੂਬਰ
ਪਿੰਡ ਮਹਿਤਾ ਵਿੱਚ ਨਵੇਂ ਚੁਣੇ ਸਰਪੰਚ ਤੇ ਉਨ੍ਹਾਂ ਦੇ ਸਮਰਥਕਾਂ ਦੇ ਧੰਨਵਾਦੀ ਦੌਰੇ ਦੌਰਾਨ ਵਿਰੋਧੀਆਂ ਵੱਲੋਂ ਮਾਰੂ ਹਥਿਆਰਾਂ ਨਾਲ ਕੀਤੇ ਹਮਲੇ ’ਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲੀਸ ਨੇ ਮੁਦੱਈ ਦੇ ਬਿਆਨ ’ਤੇ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਤਪਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਵਕੀਲ ਮਨਿੰਦਰ ਸਿੰਘ ਵਾਸੀ ਮਹਿਤਾ ਨੇ ਦੱਸਿਆ ਕਿ ਉਹ ਨਵੇਂ ਜਿੱਤੇ ਸਰਪੰਚ ਸਿਕੰਦਰ ਸਿੰਘ ਸਮੇਤ ਸਮਰਥਕਾਂ ਨਾਲ ਪਿੰਡ ’ਚ ਧੰਨਵਾਦੀ ਦੌਰਾ ਕਰ ਰਹੇ ਸਨ ਤਾਂ ਇਸ ਦੌਰਾਨ ਮੁਲਜ਼ਮਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਪਿੰਡ ਦੇ ਲੋਕਾਂ ਨੇ ਸਰਪੰਚ ਦੇ ਸਮਰਥਕ ਮਨਿੰਦਰ ਸਿੰਘ ਵਕੀਲ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੁਲੀਸ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।