ਪੱਤਰ ਪ੍ਰੇਰਕ
ਮਾਛੀਵਾੜਾ, 19 ਅਕਤੂਬਰ
ਕਿਸਾਨ ਤੇ ਸਮਾਜ ਸੇਵੀ ਆਗੂ ਜਥੇਦਾਰ ਮਨਮੋਹਣ ਸਿੰਘ ਖੇੜਾ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਕਾਲ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੀਆਂ ਦਿਲੀ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਵੱਡਾ ਗੁਨਾਹ ਕੀਤਾ ਹੈ ਜਿਸ ਦੀ ਸਜ਼ਾ ਉਸ ਨੂੰ ਪੰਥ ’ਚੋਂ ਛੇਕ ਕੇ ਦਿੱਤੀ ਜਾਣੀ ਚਾਹੀਦੀ ਹੈ। ਜਥੇਦਾਰ ਖੇੜਾ ਨੇ ਕਿਹਾ ਕਿ ਅੱਜ ਸਿੱਖ ਕੌਮ ਨੂੰ ਵਲਟੋਹਾ ਵਰਗੇ ਸਿਆਸੀ ਆਗੂਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ, ਜੋ ਕੌਮ ਨੂੰ ਦੋਫਾੜ ਕਰ ਕੇ ਭਟਕਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਵਲਟੋਹਾ ਵਰਗੇ ਆਗੂ ਨੂੰ ਪੰਥ ’ਚੋਂ ਛੇਕਣਾ ਚਾਹੀਦਾ ਹੈ।