ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਵਿਭਾਗ ਦੇ ਬੀਪੀਈਐੱਸ ਪਹਿਲੇ ਸਮੈਸਟਰ ਦੇ ਵਿਦਿਆਰਥੀ ਪੰਚਮਪ੍ਰੀਤ ਸਿੰਘ ਨੇ 33ਵੀਂ ਨੈਸ਼ਨਲ ਸਬ-ਜੂਨੀਅਰ, ਸੀਨੀਅਰ ਮਾਸਟਰ (ਪੁਰਸ਼/ਮਹਿਲਾ) ਕਲਾਸਿਕ ਅਤੇ ਬੈਂਚ ਪ੍ਰੈੱਸ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਕੁਲਪਤੀ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਕੁਲਪਤੀ ਡਾ. ਤਜਿੰਦਰ ਕੌਰ ਨੇ ਕਿਹਾ ਕਿ ਪੰਚਮਪ੍ਰੀਤ ਦੀ ਇਸ ਸਾਨਦਾਰ ਸਫਲਤਾ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ। -ਨਿੱਜੀ ਪੱਤਰ ਪ੍ਰੇਰਕ