ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਇੱਥੋਂ ਦੇ ਰਾਮਦਰਬਾਰ ਵਿੱਚ ਇਕ ਨੌਜਵਾਨ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਸ਼ੂ ਵਾਸੀ ਰਾਮਦਰਬਾਰ ਨੇ ਪੁਲੀਸ ਨੂੰ ਪਿਛਲੇ ਦਿਨੀਂ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਭਰਾ ਰਾਮਦਰਬਾਰ ਵਿੱਚੋਂ ਲੰਘ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਸੀ। ਪੀੜਤ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਥਾਣਾ ਸੈਕਟਰ-31 ਦੀ ਪੁਲੀਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕਰਦਿਆਂ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਕੇ ਜੁਵੀਨਾਇਲ ਹੋਮ ਵਿੱਚ ਭੇਜ ਦਿੱਤਾ ਹੈ। ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।