ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਥਾਣਾ ਸੈਕਟਰ-11 ਅਧੀਨ ਪੈਂਦੇ ਸੈਣੀ ਭਵਨ ਦੇ ਨਜ਼ਦੀਕ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਇੱਕ ਔਰਤ ਦਾ ਪਰਸ ਝਪਟ ਕੇ ਫ਼ਰਾਰ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-11 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੀੜਤਾ ਦਾ ਕਹਿਣਾ ਸੀ ਕਿ ਉਹ ਸੈਣੀ ਭਵਨ ਦੇ ਨਜ਼ਦੀਕ ਤੋਂ ਲੰਘ ਰਹੀ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਏ ਅਤੇ ਉਸ ਦਾ ਪਰਸ ਝਪਟ ਕੇ ਫ਼ਰਾਰ ਹੋ ਗਏ ਹਨ। ਪੀੜਤਾ ਨੇ ਦੱਸਿਆ ਕਿ ਪਰਸ ਵਿੱਚ ਮੋਬਾਈਲ ਫੋਨ, ਨਗਦੀ ਅਤੇ ਜ਼ਰੂਰੀ ਦਸਤਾਵੇਜ਼ ਸਨ। ਥਾਣਾ ਸੈਕਟਰ-11 ਦੀ ਪੁਲੀਸ ਨੇ ਅਣਪਛਾਤੇ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।