ਪੱਤਰ ਪ੍ਰੇਰਕ
ਲਹਿਰਾਗਾਗਾ, 20 ਅਕਤੂਬਰ
ਥਾਣਾ ਧਰਮਗੜ੍ਹ ਦੀ ਪੁਲੀਸ ਨੇ ਇਕ ਵਿਅਕਤੀ ਨੂੰ ਭੁੱਕੀ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਧਰਮਗੜ੍ਹ ਦੇ ਐੱਸਐੱਚਓ ਇੰਸਪੈਕਟਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਕਰਮਚਾਰੀਆਂ ਨੇ ਪਿੰਡ ਕਣਕਵਾਲ ਦੇ ਪਿੰਡ ਗੰਢੂਆਂ ਨੇੜੇ ਇੱਕ ਵਿਅਕਤੀ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਝੋਲੇ ਵਿੱਚੋਂ ਭੁੱਕੀ ਚੂਰਾ ਪੋਸਤ (ਡੋਡੇ) ਬਰਾਮਦ ਹੋਏ, ਜੋ ਤੋਲਣ ’ਤੇ ਡੇਢ ਕਿਲੋ ਹੋਏ। ਮੁਲਜ਼ਮ ਦੀ ਪਛਾਣ ਸੁਖਪਾਲ ਸਿੰਘ ਉਰਫ ਭੋਲਾ ਪੁੱਤਰ ਗੁਰਦਿਆਲ ਸਿੰਘ ਵਾਸੀ ਗੰਢੂਆ ਵਜੋਂ ਹੋਈ। ਉਸ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।