ਕੋਲਕਾਤਾ, 21 ਅਕਤੂਬਰ
ਇਥੋਂ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੀ ਟਰੇਨੀ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ਵਿਚ ਇਨਸਾਫ ਲੈਣ ਲਈ ਸੂਬੇ ਭਰ ਦੇ ਹਸਪਤਾਲਾਂ ਵਿਚ ਜੂਨੀਅਰ ਡਾਕਟਰਾਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਸੀ ਪਰ ਇਨ੍ਹਾਂ ਡਾਕਟਰਾਂ ਦੇ ਵਫਦ ਨੇ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਤੋਂ ਬਾਅਦ ਇਹ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਇਸ ਦੌਰਾਨ ਡਾਕਟਰਾਂ ਨੇ ਕਿਹਾ ਕਿ ਉਹ ਸੰਘਰਸ਼ ਦੂਜੇ ਤਰੀਕੇ ਨਾਲ ਜਾਰੀ ਰੱਖਣਗੇ।