ਨਵੀਂ ਦਿੱਲੀ:
ਦੇਸ਼ ਭਰ ਵਿਚ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮੱਦੇਨਜ਼ਰ ਅੱਜ ਹਵਾਬਾਜ਼ੀ ਤੇ ਸੁਰੱਖਿਆ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨਾਲ ਮੁਲਾਕਾਤ ਕੀਤੀ ਜਿਸ ਵਿਚ ਹਵਾਈ ਉਡਾਣਾਂ ਨੂੰ ਹੋਰ ਥਾਵਾਂ ’ਤੇ ਤਬਦੀਲ ਕਰਨ, ਉਡਾਣਾਂ ਰੱਦ ਕਰਨ ਤੇ ਯਾਤਰੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਕਿਹਾ ਕਿ ਸਰਕਾਰ ਧਮਕੀਆਂ ਨਾਲ ਨਜਿੱਠਣ ਲਈ ਨੇਮ ਬਣਾਏਗੀ। -ਪੀਟੀਆਈ