ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 21 ਅਕਤੂਬਰ
ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਟਰੈਫਿਕ ਇੰਚਾਰਜ ਜਸਪਾਲ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ‘ਡਰਿੰਕ ਐਂਡ ਡਰਾਈਵ’ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵਿਸ਼ੇਸ਼ ਨਾਕੇ ਲਗਾਏ ਗਏ। ਇਸ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਦੋ ਦਰਜਨ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਟਰੈਫਿਕ ਇੰਚਾਰਜ ਜਸਪਾਲ ਸਿੰਘ ਨੇ ਕਿਹਾ ਕਿ ਗੱਡੀ ਚਲਾਉਣ ਸਮੇਂ ਹਮੇਸ਼ਾ ਸੀਟ ਬੈਲਟ ਲਗਾਈ ਜਾਵੇ ਅਤੇ ਦੋ-ਪਹੀਆ ਵਾਹਨ ਚਾਲਕ ਹੈਲਮੇਟ ਜ਼ਰੂਰ ਵਰਤਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।